ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਚ ਪੁਲਿਸ ਦੀ ਇਕ ਨਵੀਂ ਕਰਤੂਤ ਸਾਹਮਣੇ ਆਈ ਹੈ ਦਸ ਦਈਏ ਕਿ ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਘਸੀਟਿਆ ਜਿਸ ਦੀ ਵੀਡਿਓ ਉੱਥੇ ਮੌਜੂਦ ਸੀਸੀਟੀਵੀ ਚ ਕੈਦ ਹੋ ਗਈ ਹੈ।
ਦੱਸਣਯੋਗ ਗੱਲ ਹੈ ਕਿ ਇਸ ਤਰ੍ਹਾਂ ਦੀ ਘਟਨਾ ਪਹਿਲੀ ਵਾਰ ਸਾਹਮਣੇ ਨਹੀਂ ਆਈ ਸਗੋਂ ਇਸ ਤਰ੍ਹਾਂ ਦੀ ਕਈ ਵੀਡਿਓ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਵੀਡਿਓ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਹੋ ਰਹੀ ਹੈ। ਨਾਲ ਹੀ ਇਹ ਘਟਨਾ ਹੁਸ਼ਿਆਰਪੁਰ ਦੇ ਊਨਾ ਰੋਡ ਦੀ ਦੱਸੀ ਜਾ ਰਹੀ ਹੈ।

