ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਸੁਲਤਾਨ ਵਿੰਡ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਆਪਮੀ ਰੰਜਿਸ਼ ਦੇ ਚੱਲਦੇ ਗੋਲੀ ਚਲਾਈ ਗਈ ਸੀ ਜਿਸ ਕਾਰਨ ਇਸ ਦੌਰਾਨ ਦੋ ਨੌਜਵਾਨ ਜਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

