ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ‘ਤੇ ਬਣੀ ਫਿਲਮ ‘ਪੀ. ਐੱਮ. ਨਰਿੰਦਰ ਮੋਦੀ’ ਕੱਲ੍ਹ ਭਾਵ ਕਿ 5 ਅਪ੍ਰੈਲ ਨੂੰ ਰਿਲੀਜ਼ ਨਹੀਂ ਹੋਵੇਗੀ।ਇਸ ਸੰਬੰਧੀ ਜਾਣਕਾਰੀ ਫ਼ਿਲਮ ਦੇ ਨਿਰਮਾਤਾ ਸੰਦੀਪ ਸਿੰਘ ਨੇ ਟਵੀਟ ਕਰਕੇ ਦਿੱਤੀ ਹੈ।ਇਸ ਮਾਮਲੇ ‘ਤੇ ਸੁਪਰੀਮ ਕੋਰਟ 8 ਅਪ੍ਰੈਲ ਦਿਨ ਸੋਮਵਾਰ ਨੂੰ ਸੁਣਵਾਈ ਕਰੇਗਾ।
ਦਰਅਸਲ ‘ਚ ਵਕੀਲ ਅਤੇ ਕਾਂਗਰਸ ਬੁਲਾਰੇ ਅਮਨ ਪੰਵਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖ਼ਲ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀਵਨੀ ‘ਤੇ ਬਣੀ ਫਿਲਮ ਪੀਐੱਮ ਨਰਿੰਦਰ ਮੋਦੀ ਦੀ ਰਿਲੀਜ਼ ਅਤੇ ਉਸ ਦੇ ਇਸ਼ਤਿਹਾਰ ਅਤੇ ਪ੍ਰਰੋਮੋ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਪਟੀਸ਼ਨ ‘ਚ ਕਿਹਾ ਹੈ ਕਿ ਫਿਲਮ ‘ਪੀ. ਐੱਮ. ਨਰਿੰਦਰ ਮੋਦੀ ਨੂੰ ਜਾਣਬੁੱਝ ਕੇ ਚੋਣਾਂ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ।
ਇਸ ਸਮੇਂ ਲੋਕ ਸਭਾ ਚੋਣ ਚੱਲ ਰਹੀ ਹੈ ਤੇ ਫਿਲਮ ਦੇ ਰਿਲੀਜ਼ ਨਾਲ ਚੋਣ ਪ੍ਰਭਾਵਿਤ ਹੋ ਸਕਦੀ ਹੈ ਕਿਉਂਕਿ ਫਿਲਮ ਇਕ ਪਾਰਟੀ ਦੇ ਬਾਰੇ ਵਿਚ ਗੱਲ ਕਰਦੀ ਹੈ।ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਅਦਾਲਤ ਚੋਣ ਹੋਣ ਤੱਕ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਏ।
Watch Video
