ਲੋਕਸਭਾ ਚੋਣਾਂ ਦੀ ਟਿਕਟਾਂ ਨੂੰ ਲੈਕੇ ਕਾਂਗਰਸ ‘ਚ ਉੱਠੀਆਂ ਬਗਾਵਤੀ ਸੁਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਜਿੱਥੇ ਹਰ ਇਕ ਪਾਰਟੀ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਨਾਲ ਹੀ ਉਹਨਾਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਜਿੱਥੇ ਹਰ ਇਕ ਪਾਰਟੀ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਨਾਲ ਹੀ ਉਹਨਾਂ ਨੂੰ ਖੁਸ਼ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕਾਂਗਰਸ ਪਾਰਟੀ ਨੂੰ ਆਪਣੇ ਪੁਰਾਣ ਲੀਡਰਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਦੇ ਨੇਤਾ ਮਹਿੰਦਰ ਸਿੰਘ ਕੇਪੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Captain and rahul

ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਹਨਾਂ ਦਾ ਸਿਆਸੀ ਕੈਰੀਅਰ ਦਾ ਕਤਲ ਕਰ ਦਿੱਤਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਾਡੀਆਂ ਦੋ ਪੁਸ਼ਤਾਂ ਨੇ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਹੈ। ਇਸਦੇ ਬਾਵਜੁਦ ਮੈਨੂੰ ਟਿਕਟ ਨਾ ਦੇ ਕੇ ਪਾਰਟੀ ਨੇ ਮੇਰੇ ਸਿਆਸੀ ਕੈਰੀਅਰ ਦਾ ਕਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਰਿਸ਼ਤੇਦਾਰਾਂ ਦੇ ਨਾਲ ਸਲਾਹ ਕਰਕੇ ਉਹ ਆਜਾਦ ਚੋਣ ਲੜਣ ਦੀ ਵੀ ਗੱਲ ਆਖੀ ਹੈ।

mohinder singh kp

ਦੱਸਣਯੋਗ ਗੱਲ ਹੈ ਕਿ ਪੰਜਾਬ ਕਾਂਗਰਸ ਪਾਰਟੀ ਨੇ ਲੋਕਸਭਾ ਚੋਣਾਂ ਦੇ ਲਈ ਸੱਤ ਉਮੀਦਵਾਰਾ ਦਾ ਐਲਾਨ ਕਰ ਦਿੱਤਾ ਹੈ ਜਿਸ ਵਿੱਚ ਕਾਂਗਰਸ ਪਾਰਟੀ ਨੇ ਜਲੰਧਰ ਤੋਂ ਸੰਤੋਖ ਚੌਧਰੀ ਦੇ ਨਾਂ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ। ਇਹਨਾਂ ਦੋ ਜਿਲਿਆਂ ਹੁਸ਼ਿਆਰਪੁਰ ਤੇ ਜਲੰਧਰ ਤੋਂ ਮਹਿੰਦਰ ਸਿੰਘ ਕੇਪੀ ਚੋਣ ਲੜ ਚੁੱਕੇ ਹਨ। ਜਿਕਰ-ਏ-ਖਾਸ ਹੈ ਕਿ ਇਸ ਤੋਂ ਪਹਿਲਾ ਕਾਕਾ ਰਣਦੀਪ ਸਿੰਘ ਨੇ ਵੀ ਲੋਕਸਭਾ ਦੀ ਟਿਕਟ ਨੂੰ ਲੈਕੇ ਕਾਂਗਰਸ ਪਾਰਟੀ ਤੋਂ ਨਾਰਾਜ ਚੱਲ ਰਹੇ ਸੀ।

Leave a Reply

Your email address will not be published. Required fields are marked *