ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਲਗਾਤਾਰ ਬਦਮਾਸ਼ਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਦੀਨਾਨਗਰ ਦੇ ਕਸਬਾ ਪੁਰਾਣਾ ਸਾਲਾ ਦੇ ਪਿੰਡ ਜਗਤਪੁਰ ਵਿੱਚ ਕੁਝ ਅਣਪਛਾਤੇ ਨੌਜਵਾਨਾਂ ਨੇ ਇਕ ਨੌਜਵਾਨ ਦਾ ਬੇਹਰਿਮੀ ਦਾ ਕਤਲ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਸ਼ਿਵਸੈਨਾ ਬਾਲ ਠਾਕਰੇ ਦੇ ਲੀਡਰ ਅਜੈ ਕੁਮਾਰ ਨੂੰ ਗੋਲੀ ਨਾਲ ਭੁੰਨ ਦਿੱਤਾ। ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਹਿਚਾਣ ਅਜੈ ਕੁਮਾਰ ਦੇ ਨਾਂ ਦੇ ਨਾਲ ਹੋਈ ਹੈ ਜਿਸਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

