ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਏ ਦਿਨ ਵਧ ਰਹੇ ਰਫਤਾਰ ਕਾਰਨ ਕਈ ਲੋਕਾਂ ਦੀ ਮੌਤ ਹੋ ਰਹੀ ਹੈ ਇਸੇ ਤਰ੍ਹਾਂ ਦਾ ਇਕ ਹੋਰ ਹਾਦਸਾ ਪਟਿਆਲਾ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਪਟਿਆਲਾ ਚ ਤੇਜ ਰਫਤਾਰ ਕਾਰ ਭਾਖੜਾ ਨਹਿਰ ਚ ਜਾ ਡਿੱਗੀ ਜਿਸ ਕਾਰਨ ਮੌਕੇ ਤੇ ਹੀ ਚਾਰ ਜਣਿਆਂ ਦੀ ਮੌਤ ਹੋ ਗਈ।
ਹਾਸਿਲ ਜਾਣਕਾਰੀ ਮੁਤਾਬਿਕ ਪਟਿਆਲਾ-ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ ਵਿੱਚ ਕਾਰ ਡਿੱਗ ਗਈ ਜਿਸ ਕਾਰਨ ਕਾਰ ਚ ਮੌਜੂਦ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਚਾਰ ਲੋਕਾਂ ਵਿੱਚ ਪਤੀ ਪਤਨੀ ਤੇ ਉਹਨਾਂ ਦੇ ਬੇਟਾ ਬੇਟੀ ਸ਼ਾਮਿਲ ਹਨ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

