ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਸਾਬਕਾ ਮੰਤਰੀ ਸੰਸਦ ਮੈਂਬਰ ਧਰਮਪਾਲ ਸਭਰਵਾਲ ਭਾਜਪਾ ਚ ਸ਼ਾਮਿਲ ਹੋ ਗਏ ਹਨ। ਜਿਸ ਕਾਰਨ ਪਾਰਟੀ ਨੂੰ ਬਹੁਤ ਹੀ ਵੱਡਾ ਝਟਕਾ ਲੱਗਾ ਹੈ।
ਦੱਸਿਆ ਜਾ ਰਿਹਾ ਹੈ ਕਿ ਸੰਸਦ ਧਰਮਪਾਲ ਸਭਰਵਾਲ ਨੂੰ ਖਜਾਨਾ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਧਾਨ ਸ਼ਵੈਤ ਮਲਿਕ ਨੇ ਰਸਮੀ ਤੌਰ ਤੇ ਪਾਰਟੀ ਚ ਸ਼ਾਮਿਲ ਕਰਵਾਇਆ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਬਿਨ੍ਹਾਂ ਕਿਸੀ ਸ਼ਰਤ ਦੇ ਭਾਜਪਾ ਵਿੱਚ ਸ਼ਾਮਿਲ ਹੋਏ ਹਨ।

