ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਿੱਖਿਆ ਵਿਭਾਗ ਆਪਣੇ ਕਿਸੇ ਨਾ ਕਿਸੇ ਕਾਰਨਾਮੇ ਦੇ ਕਾਰਨ ਸੁਰੱਖਿਆ ਚ ਰਹਿੰਦਾ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਸਿੱਖਿਆ ਵਿਭਾਗ ਫਿਰ ਤੋਂ ਸੁਰੱਖਿਆ ਚ ਛਾ ਗਿਆ ਹੈ। ਦਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਕੈਲੰਡਰ ‘ਚ ਸਾਲ ਨੂੰ 365 ਦੀ ਥਾਂ ਤੇ 372 ਦਿਨਾਂ ਦਾ ਬਣਾ ਦਿੱਤਾ ਗਿਆ ਹੈ।
ਜਿਸ ਕਾਰਨ ਇਸ ਕੈਲੰਡਰ ਨੂੰ ਦੇਖਣ ਤੋਂ ਬਾਅਦ ਹਰ ਕਿਸੇ ਦੇ ਹੋਸ਼ ਉੱਡ ਗਏ ਹਨ। ਦਸ ਦਈਏ ਕਿ ਇਸ ਮਾਮਲੇ ਸੰਬੰਧੀ ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਤੇ ਪੰਜਾਬ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੋਣਾਂ ਦੌਰਾਨ ਕਾਹਲੀ ਚ ਭੇਜੇ ਗਏ ਕੈਲੰਡਰਾਂ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ।


