ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਰਹਿਣਗੇ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲ

ਜਲੰਧਰ : ਪੰਜਾਬ ਭਰ ਦੇ ਨਿੱਜੀ ਸਕੂਲਾਂ ਸਕੂਲਾਂ ਨੇ ਸਰਕਾਰ ਵੱਲੋਂ ਵਿਤਕਰਾ ਕਰਨ ਤੇ ਨਜ਼ਰਅੰਦਾਜ਼ ਕਰਨ ਦੇ ਰੋਸ ਵਜੋਂ 21 ਅਗਸਤ ਨੂੰ ਬੰਦ ਕਰਨ ਦਾ ਐਲਾਨ…

ਜਲੰਧਰ : ਪੰਜਾਬ ਭਰ ਦੇ ਨਿੱਜੀ ਸਕੂਲਾਂ ਸਕੂਲਾਂ ਨੇ ਸਰਕਾਰ ਵੱਲੋਂ ਵਿਤਕਰਾ ਕਰਨ ਤੇ ਨਜ਼ਰਅੰਦਾਜ਼ ਕਰਨ ਦੇ ਰੋਸ ਵਜੋਂ 21 ਅਗਸਤ ਨੂੰ ਬੰਦ ਕਰਨ ਦਾ ਐਲਾਨ ਕੀਤਾ। ਨਿੱਜੀ ਸਕੂਲਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਰਾਜੀਵ ਸ਼ਰਮਾ ਨੇ ਪੱਤਰਕਾਰ ਵਾਰਤਾ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨਿੱਜੀ ਸਕੂਲਾਂ ਨਾਲ ਪੱਖਪਾਤ ਕਰ ਰਹੀ ਹੈ, ਜਦਕਿ ਸੂਬੇ ਦੇ ਨਿੱਜੀ ਸਕੂਲ ਪੀਐੱਸਈਬੀ ਦੇ ਐਫੀਲੀਏਟਿਡ, ਬਿਲਡਿੰਗ ਸੇਫਟੀ, ਫਾਇਰ ਸੇਫਟੀ ਤੇ ਪਾਣੀ ਪਿਊਰੀਫਾਈ ਸਬੰਧੀ ਸਰਟੀਫਿਕੇਟ ਤੇ ਐੱਨਓਸੀ ਪਾਸ ਹਨ।

ਉਨ੍ਹਾਂ ਕਿਹਾ ਕਿ  ਨਿੱਜੀ ਸਕੂਲਾਂ ’ਚ ਟੈੱਟ ਪਾਸ ਅਧਿਆਪਕ ਰੱਖਣ ਦੀ ਸ਼ਰਤ ਲਗਾਈ ਗਈ ਹੈ, ਜਦਕਿ ਸਰਕਾਰੀ ਸਕੂਲਾਂ ’ਚ ਕਈ ਅਧਿਆਪਕ ਤੇ ਡੀਈਓ ਅਧਿਕਾਰੀ ਵੀ ਟੈੱਟ ਪਾਸ ਨਹੀਂ ਹਨ। ਪ੍ਰਾਈਵੇਟ ਸਕੂਲਾਂ ਦੀ ਜਾਂਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਕਰਵਾਈ ਜਾਂਦੀ ਹੈ ਤੇ ਸਰਕਾਰੀ ਸਕੂਲਾਂ ਦੀ ਜਾਂਚ ਵੀ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਕਿਉਂ ਨਹੀਂ ਕਰਵਾਈ ਜਾਂਦੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵਿਰੋਧ ਵਿੱਚ 21 ਅਗਸਤ ਨੂੰ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *