ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਇੰਚਾਰਜ਼ ਬਿਕਰਮ ਸਿੰਘ ਮਜੀਠੀਆ ਨੇ ਅਮਲੋਹ ਤੇ ਫਤਿਹਗੜ੍ਹ ਸਾਹਿਬ ਵਿਖੇ ਦੋ ਵੱਡੀਆਂ ਰੈਲੀਆਂ ਕੀਤੀਆਂ | ਇਸ ਮੌਕੇ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ |
ਅਮਲੋਹ ਵਿਖੇ ਹਲਕਾ ਇੰਚਾਰਜ਼ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਫਤਿਹਗੜ੍ਹ ਸਾਹਿਬ ਵਿਖੇ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਹੋਈਆਂ ਰੈਲੀਆਂ ਵਿਚ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਭੁਗਤਾਉਣ ਦੀ ਅਪੀਲ ਕੀਤੀ |
ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਦੀ ਹਾਜ਼ਰੀ ਵਿਚ ਗੈਂਗਸਟਰ ਨੂੰ ਪਾਰਟੀ ਵਿਚ ਸ਼ਾਮਲ ਕਰਾਉਣ ‘ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਇੰਚਾਰਜ਼ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਚੋਣਾਂ ਵਿਚ ਗੁੰਡਾਗਰਦੀ ਕਰਵਾਉਣਾ ਚਾਹੁੰਦੀ ਹੈ।
Watch Video
