ਕਤਲ ਕੇਸ ‘ਚ 1 ਨੂੰ ਫ਼ਾਸੀ ਦੀ ਸਜ਼ਾ, 6 ਵਿਅਕਤੀਆਂ ਬਾਇੱਜ਼ਤ ਬਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸਾ ਦੀ ਅਦਾਲਤ ਵਲੋਂ ਕਤਲ ਕੇਸ ਦੀ ਸੁਣਵਾਈ ਕਰਦਿਆਂ ਇਕ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਜਦਕਿ 6 ਵਿਅਕਤੀਆਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸਾ ਦੀ ਅਦਾਲਤ ਵਲੋਂ ਕਤਲ ਕੇਸ ਦੀ ਸੁਣਵਾਈ ਕਰਦਿਆਂ ਇਕ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਜਦਕਿ 6 ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਗਿਆ ਹੈ। ਦੋਸ਼ੀ ਪਾਏ ਗਏ ਵਿਅਕਤੀ ਦੇ ਦੋਸ਼ ਸਾਬਿਤ ਹੋਣ ਉਪਰੰਤ ਮਾਨਸਾ ਦੀ ਜ਼ਿਲਾ ਜੇਲ ’ਚ ਭੇਜ ਦਿੱਤਾ ਗਿਆ ਸੀ। ਇੱਥੇ ਇਹ ਵੀ ਵਰਨਣਯੋਗ ਹੈ ਕਿ ਮਾਨਸਾ ਜ਼ਿਲੇ ਵਿਚ ਫਾਂਸੀ ਦੀ ਇਕ ਸਾਲ ’ਚ ਇਹ ਦੂਸਰੀ ਸਜ਼ਾ ਸੁਣਾਈ ਗਈ ਹੈ।

ਜਾਣਕਾਰੀ ਅਨੁਸਾਰ ਸਰਦੂਲਗਡ਼੍ਹ ਵਿਖੇ ਇਕ ਪ੍ਰਾਈਵੇਟ ਸਕੂਲ ’ਚ ਪਡ਼੍ਹਾਉਂਦਾ ਨੌਜਵਾਨ ਗੁਰਪਿਆਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪਿੰਡ ਫੱਤਾ ਮਾਲੋਕਾ ਨੇ ਪਿੰਡ ਭੰਮੇ ਕਲਾਂ ਵਾਸੀ ਸਿਮਰਜੀਤ ਕੌਰ, ਜੋ ਕਿ ਸਰਕਾਰੀ ਅਧਿਆਪਕਾ ਸੀ, ਪੁੱਤਰੀ ਗਮਦੂਰ ਸਿੰਘ ਨਾਲ 29 ਸਤੰਬਰ 2014 ਨੂੰ ਹਾਈ ਕੋਰਟ ਚੰਡੀਗਡ਼੍ਹ ਵਿਖੇ ਕੋਰਟ ਮੈਰਿਜ ਕਰਵਾਈ ਸੀ, ਜਿਸ ਤੋਂ ਲਡ਼ਕੀ ਦਾ ਪਰਿਵਾਰ ਨਾ–ਖੁਸ਼ ਸੀ।

16 ਅਪ੍ਰੈਲ 2015 ਦੀ ਸਵੇਰ ਗੁਰਪਿਆਰ ਸਿੰਘ ਅਤੇ ਉਸ ਦੀ ਪਤਨੀ ਸਿਮਰਜੀਤ ਕੌਰ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ’ਤੇ ਸਰਦੂਲਗਡ਼੍ਹ ਵਿਖੇ ਜਾ ਰਹੇ ਸਨ, ਕਿ ਰਸਤੇ ’ਚ ਕਾਰ ਸਵਾਰ ਕੁੱਝ ਵਿਅਕਤੀਆਂ ਨੇ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਫਿਰ ਉਕਤ ਪਤੀ–ਪਤਨੀ ’ਤੇ ਫਾਈਰਿੰਗ ਕਰ ਦਿੱਤੀ, ਜਿਸ ਦੌਰਾਨ ਸਿਮਰਜੀਤ ਕੌਰ ਦੀ ਮੌਕੇ ’ਤੇ ਮੌਤ ਹੋ ਗਈ। 

Leave a Reply

Your email address will not be published. Required fields are marked *