ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਵੋਟ ਪੈਣੀ ਸ਼ੁਰੂ ਹੋ ਚੁੱਕੀ ਹੈ ਪਰ ਕਾਂਗਰਸ ਪਾਰਟੀ ਨੂੰ ਕਾਫੀ ਮੂਸਿਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਜਲੰਧਰ ਚ ਕਾਂਗਰਸ ਦੋਫਾੜ ਹੋ ਚੁੱਕੀ ਹੈ।
ਦੱਸਣਯੋਗ ਗੱਲ ਹੈ ਕਿ ਕਾਂਗਰਸ ਦੇ ਸੋਸ਼ਲ ਮੀਡਿਆ ਤੋਂ ਸੁਨੀਲ ਜਾਖੜ ਦੀ ਤਸਵੀਰ ਗਾਇਬ ਹੈ ਜਿਸ ਕਾਰਨ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੋਆਬਾ ਚ ਦੋਫਾੜ ਹੋ ਚੁੱਕੀ ਹੈ। ਉੱਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੰਤੋਖ ਚੌਧਰੀ ਦੇ ਬੇਟੇ ਵੱਲੋਂ ਪਰਮੋਸ਼ਨ ਦੀ ਕਮਾਨ ਸਾਂਭੀ ਜਾ ਰਹੀ ਹੈ।
