ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦਾ ਪਹਿਲਾ ਗੇੜ ਹੋ ਚੁੱਕਿਆ ਹੈ ਪਰ ਪੰਜਾਬ ਚ ਕਾਂਗਰਸ ਪਾਰਟੀ ਨੂੰ ਲਗਾਤਾਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਖਡੂਰ ਸਾਹਿਬ ਤੋਂ ਕਾਂਗਰਸ ਦੇ ਨੇਤਾ ਅਭੀ ਰਾਜਪੂਤ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ ਜਿਸ ਕਾਰਨ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ ਜਿਸ ਕਾਰਨ ਉਹਨਾਂ ਨੂੰ ਲੋਕਸਭਾ ਚੋਣਾਂ ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸਣਯੋਗ ਗੱਲ ਹੈ ਕਿ ਦੋਆਬਾ ਚ ਕਾਂਗਰਸ ਪਾਰਟੀ ਉਮੀਦਵਾਰ ਨੂੰ ਲੈਕੇ ਦੋਫਾੜ ਹੋ ਚੁਕੀ ਹੈ ਜਿਸ ਤੋਂ ਬਾਅਦ ਲਗਾਤਾਰ ਕਾਂਗਰਸ ਪਾਰਟੀ ਨੂੰ ਝਟਕੇ ਤੇ ਝਟਕੇ ਲੱਗ ਰਹੇ ਹਨ। ਉੱਥੇ ਹੀ ਦੂਜੇ ਪਾਸੇ ਬਿਕਰਮਜੀਤ ਮਜੀਠਿਆ ਨੇ ਅਭੀ ਰਾਜਪੂਤ ਨੂੰ ਸਿਰੋਪਾ ਪਾਕੇ ਪਾਰਟੀ ਚ ਸ਼ਾਮਲ ਕੀਤਾ। ਨਾਲ ਹੀ ਅਕਾਲੀ ਦਲ ਨੇ ਰਾਜਪੂਤ ਨੂੰ ਅਹਿਮ ਜਿੰਮੇਵਾਰੀ ਦਿੰਦੇ ਹੋਏ ਦੋਆਬਾ ਖੇਤਰ ਦਾ ਯੂਥ ਸੀਨੀਅਰ ਉਪ ਪ੍ਰਧਾਨ ਵੱਜੋ ਨਿਯੁਕਤ ਕੀਤਾ।

