ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਮੀਡਿਆ ਸਲਾਹਕਾਰ ਨੇ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਰਵੀਨ ਠੁਕਰਾਲ ਨੇ ਮੀਡਿਆ ਸਲਾਹਕਾਰ ਦੇ ਅਹੁਦਾ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਵੀਨ ਠੁਕਰਾਲ ਨੇ 7 ਅਪ੍ਰੈਲ ਨੂੰ ਆਪਣਾ ਅਸਤੀਫਾ ਦੇ ਦਿੱਤਾ ਸੀ।
ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਨੇ ਰਵੀਨ ਠੁਕਰਾਲ ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਆਰੋਪ ਲਗਾਇਆ ਸੀ। ਇਸ ਮਾਮਲੇ ਤੇ ਚਰਨਜੀਤ ਬਰਾੜ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਉਹਨਾਂ ਨੇ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਸੀ ਸਰਕਾਰੀ ਅਹੁਦੇ ਤੇ ਹੋਣ ਦੇ ਬਾਵਜੁਦ ਵੀ ਉਹ ਕਾਂਗਰਸ ਦੇ ਲਈ ਕੰਮ ਕਰ ਰਹੇ ਹਨ।


