ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਦੋ ਗੁੱਟਾਂ ਵਿਚਾਲੇ ਝਗੜਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਦੌਰਾਨ ਗੋਲੀਆਂ ਵੀ ਚੱਲੀਆਂ ਸੀ। ਜਿਸ ਕਾਰਨ ਇਸ ਫਾਇਰਿੰਗ ਦੌਰਾਨ ਕਈ ਲੋਕ ਜਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਇਕ ਗੁੱਟ ਦੇ ਲੋਕਾਂ ਨੇ ਦੂਜੇ ਗੁੱਟ ਦੇ ਲੋਕਾਂ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਕਈ ਲੋਕ ਇਹ ਹਮਲੇ ਤੇ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


