ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ‘ਚ ਭਾਰਤੀ ਫੌਜ ਤੇ ਅੱਤਵਾਦੀਆਂ ਦੇ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਭਾਰਤੀ ਫੌਜ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਗਹੰਡ ਇਲਾਕੇ ‘ਚ ਫੌਜ ਨੂੰ 2 ਤੋਂ 3 ਅੱਤਵਾਦੀਆਂ ਦੇ ਘਿਰੇ ਹੋਣ ਦੀ ਸੂਚਨਾ ਮਿਲੀ ਸੀ। ਜਿਸਦੇ ਬਾਅਦ ਇਹ ਕਾਰਵਾਈ ਕੀਤੀ ਗਈ। ਫਿਲਹਾਲ ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।



