ਬਾਗੀ ਵਿਧਾਇਕਾਂ ‘ਤੇ ਸਵਾਲ ਪੁੱਛੇ ਜਾਣ ‘ਤੇ ਬਲਜਿੰਦਰ ਕੌਰ ਨੇ ਗੱਲ ਕੀਤੀ ਗੋਲਮਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪਾਰਟੀ ਦੇ ਬਾਗ਼ੀ ਵਿਧਾਇਕਾਂ ਤੇ ਸਵਾਲ ਪੱਛੇ ਜਾਣ ਤੇ ਉਹਨਾਂ ਨੇ ਆਪਣੀ ਗੱਲ ਨੂੰ ਗੋਲਮੋਲ ਕਰ ਦਿੱਤਾ। ਦਸ ਦਈਏ ਕਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਇਹ ਚੋਣਾਂ ਲੜਨ ਲਈ ਉਨ੍ਹਾਂ ਕੋਲ ਬਹੁਤ ਮੁੱਦੇ ਹਨ।

bibi baljinder kaur mla talwandi sabo

ਨਾਲ ਹੀ ਉਨ੍ਹਾਂ ਹਸਪਤਾਲਾਂ ਤੇ ਸਕੂਲਾਂ ਦੀ ਸਥਿਤੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਇੱਥੇ ਕੋਈ ਵਿਕਾਸ ਨਹੀਂ ਕਰਵਾਇਆ ਇਸ ਲਈ ਉਨ੍ਹਾਂ ਕੋਲ ਮੁੱਦੇ ਹੀ ਮੁੱਦੇ ਹਨ। ਉੱਥੇ ਹੀ ਦੂਜੇ ਪਾਸੇ ਉਹਨਾਂ ਨੇ ਇਹ ਵੀ ਕਿਹਾ ਕਿ ਜੋ ਵੀ ਸੁਖਪਾਲ ਖੈਰਾ ਦੇ ਨਾਲ ਖੜੇ ਹੋਏ ਹਨ ਉਹਨਾਂ ਤੋਂ ਸਾਨੂੰ ਕਿਸੇ ਤਰ੍ਹਾਂ ਦਾ ਕੋਈ ਫਰਕ ਨਹੀਂ ਪੈਂਦਾ ਹੈ। ਉਹਨਾਂ ਨੂੰ ਵਿਧਾਇਕ ਬਣਾਉਣ ਵਾਲੇ ਲੋਕ ਹੈ ਤੇ ਕੋਈ ਵੀ ਲੀਡਰ ਆਪਣੇ ਆਪ ਚ ਵੱਡਾ ਨਹੀਂ ਹੁੰਦਾ ਹੈ। ਉਸਨੂੰ ਵੱਡਾ ਬਣਾਉਣ ਵਾਲੀ ਆਮ ਜਨਤਾ ਹੁੰਦੀ ਹੈ।

 

Leave a Reply

Your email address will not be published. Required fields are marked *