ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਪਾਰਟੀ ਦੇ ਬਾਗ਼ੀ ਵਿਧਾਇਕਾਂ ਦੇ ਸਵਾਲ ‘ਤੇ ਗੱਲ ਗੋਲਮੋਲ ਕਰ ਦਿੱਤੀ। ਉਮੀਦਵਾਰ ਦੇ ਐਲਾਨ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਚੋਣਾਂ ਲੜਨ ਲਈ ਉਨ੍ਹਾਂ ਕੋਲ ਬਹੁਤ ਮੁੱਦੇ ਹਨ। ਉਨ੍ਹਾਂ ਹਸਪਤਾਲਾਂ ਤੇ ਸਕੂਲਾਂ ਦੀ ਸਥਿਤੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਇੱਥੇ ਕੋਈ ਵਿਕਾਸ ਨਹੀਂ ਕਰਵਾਇਆ ਇਸ ਲਈ ਉਨ੍ਹਾਂ ਕੋਲ ਮੁੱਦੇ ਹੀ ਮੁੱਦੇ ਹਨ।

