ਕਾਂਗਰਸ ਉਮੀਦਵਾਰ ਸੰਤੋਖ ਚੌਧਰੀ ਦਾ ਵਿਰੋਧ, ਨਕੋਦਰ ਚੌਂਕ ਤੇ ਲੋਕਾਂ ਵਲੋਂ ਕੀਤਾ ਗਿਆ ਵਿਰੋਧ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਨਕੋਦਰ ਚੌਂਕ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪੁੱਜੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਨਕੋਦਰ ਚੌਂਕ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪੁੱਜੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੂੰ ਉੱਥੇ ਹਾਜ਼ਰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਰਤੀ ਵਾਲਮੀਕ ਧਰਮ ਸਮਾਜ ਦੇ ਆਗੂ ਸੁਭਾਸ਼ ਸੋਂਧੀ ਅਤੇ ਉਸਦੇ ਸਾਥੀਆਂ ਵਲੋਂ ਚੌਧਰੀ ਸੰਤੋਖ ਸਿੰਘ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਲੋਕਾਂ ਦਾ ਰੋਹ ਇਸ ਕਦਰ ਵੱਧ ਗਿਆ ਕਿ ਚੌਧਰੀ ਅਤੇ ਉਸ ਨਾਲ ਆਏ ਕਾਂਗਰਸੀ ਵਿਧਾਇਕਾਂ ਕਾਫੀ ਜੱਦੋਜਹਿਦ ਮਗਰੋਂ ਸਖਤ ਸੁਰੱਖਿਆ ਹੇਠ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦੇ ਸਕੇ।

ਦਲਿਤ ਆਗੁਆਂ ਨੇ ਕਿਹਾ ਕਿ ਚੌਧਰੀ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਵਲੋਂ ਡਾਕਟਰ ਭੀਮ ਰਾਓ ਅੰਬੇਡਕਰ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ ਸੀ, ਇਸ ਕਾਰਨ ਚੌਧਰੀ ਪਰਿਵਾਰ ਡਾਕਟਰ ਅੰਬੇਦਕਰ ਨੂੰ ਸ਼ਰਧਾਜਲੀ ਦੇਣ ਦਾ ਕੋਈ ਹੱਕ ਨਹੀਂ ਰੱਖਦਾ। ਦੂਜੇ ਪਾਸੇ ਸੰਤੋਖ ਚੌਧਰੀ ਨੇ ਕਿਹਾ ਕਿ ਕੁਝ ਸੌੜੀ ਸੋਚ ਵਾਲੇ ਲੋਕਾਂ ਵਲੋਂ ਇਹ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਬਾਰੇ ਉਹ ਕੁਝ ਨਹੀਂ ਕਹਿਣਾ ਚਾਹੁੰਦੇ |

Watch Video

Leave a Reply

Your email address will not be published. Required fields are marked *