ਮੋਟਰਸਾਇਕਲ ਤੇ ਆਟੋ ਦੀ ਹੋਈ ਟੱਕਰ, ਹਾਦਸੇ ’ਚ ਮੋਟਰਸਾਇਕਲ ਸਵਾਲ 2 ਨੌਜਵਾਨਾਂ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਲਾਚੌਰ ਮਾਰਗ ‘ਤੇ ਮੈਕਸ ਇੰਡੀਆ ਕੰਪਨੀ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਨੌਜਵਾਨ ਵਿਸਾਖੀ ਮੌਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਲਾਚੌਰ ਮਾਰਗ ‘ਤੇ ਮੈਕਸ ਇੰਡੀਆ ਕੰਪਨੀ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਨੌਜਵਾਨ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਆਪਸ ਵਿਚ ਚਚੇਰੇ ਭਰਾ ਸਨ। ਇਹ ਨੌਜਵਾਨ ਪਿੰਡ ਪਨਿਆਲੀ ਦੇ ਰਹਿਣ ਵਾਲੇ ਸਨ ਤੇ ਗੁਰਦੁਆਰਾ ਟਿੱਬੀ ਸਾਹਿਬ ਮੱਥਾ ਟੇਕਣ ਜਾ ਰਹੇ ਸਨ |

ਮਿਲੀ ਜਾਣਕਾਰੀ ਮੁਤਾਬਕ ਨੌਜਵਾਨਾਂ ਦੇ ਮੋਟਰਸਾਈਕਲ ਦੀ ਇਕ ਟੈਂਪੂ ਟਰੈਵਲਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ ਇਕ ਦੀ ਉਮਰ 17 ਤੇ ਦੂਜੇ ਦੀ 18 ਸਾਲ ਸੀ। ਦੋਵਾਂ ਦੀ ਪਛਾਣ ਹਰਮਨ ਸਿੰਘ ਤੇ ਜਸਕਰਨ ਸਿੰਘ ਵਜੋਂ ਹੋਈ ਹੈ। ਹਰਮਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਹਾਦਸੇ ਤੋਂ ਬਾਅਦ ਟੈਂਪੂ ਟਰੈਵਲਰ ਮੌਕੇ ‘ਤੋਂ ਫਰਾਰ ਹੋ ਗਿਆ |

Watch Video

 

Leave a Reply

Your email address will not be published. Required fields are marked *