ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ਦੇ ਮੈਨੇਜ਼ਰ ਵਿਵੇਕ ਕੁਮਾਰ ਨੂੰ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਵਲੋਂ ਇਕ ਧਮਕੀ ਭਰਿਆ ਪੱਤਰ ਮਿਲਣ ਦੀ ਜਾਣਕਾਰੀ ਹਾਸਿਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਧਮਕੀ ਭਰੇ ਪੱਤਰ ਚ ਲਿਖਿਆ ਹੋਇਆ ਹੈ ਕਿ ਅਸੀਂ ਆਪਣੇ ਜੇਹਾਦੀਆਂ ਦੀ ਮੌਤ ਦਾ ਬਦਲਾ ਜੱਲਦ ਲੇਵਾਂਗੇ। ਆਉਣ ਵਾਲੀ 13 ਮਈ ਨੂੰ ਫਰੀਦਕੋਟ, ਬਰਨਾਲਾ, ਫਿਰੋਜ਼ਪੁਰ, ਅੰਮ੍ਰਿਤਸਰ ਤੇ ਜਲੰਧਰ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾ ਦੇਵਾਂਗੇ। ਪੱਤਰ ਦੇ ਆਖਿਰ ਵਿੱਚ ਜੈਸ਼-ਏ-ਮੁਹੰਮਦ ਦਾ ਨਾਂਅ ਲਿਖਿਆ ਹੋਇਆ ਹੈ।

ਨਾਲ ਹੀ ਇਸ ਪੱਤਰ ਵੀ ਇਹ ਵੀ ਲਿਖਿਆ ਹੋਇਆ ਹੈ ਕਿ ਰਾਜਸਥਾਨ ਦੇ ਜੈਪੁਰਗੰਗਾ ਨਗਰ ਦੇ ਨਾਲ ਰਾਜਸਥਾਨ ਦੇ ਮਿਲਟਰੀ ਬੇਸ, ਬੱਸ ਅੱਡੇ, ਮੰਦਰਾਂ ਤੇ , ਰੇਵਾੜੀ, ਬੀਕਾਨੇਰ, ਜੋਧਪੁਰ, ਨੂੰ ਉਡਾ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਹ ਪੱਤਰ ਹਿੰਦੀ ਵਿੱਚ ਲਿਖਿਆ ਹੋਇਆ ਹੈ। ਫਿਲਹਾਲ ਇਸ ਧਮਕੀ ਭਰੇ ਪੱਤਰ ਤੋਂ ਬਾਅਦ ਪੁਲਿਸ ਅਧਿਕਾਰੀ ਸੁਚੇਤ ਹੋ ਗਏ ਹਨ।
