ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਭਰ ‘ਚ ਬੀਤੇ ਦਿਨ ਤੋਂ ਮੌਸਮ ਵਿਗੜਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਹੁਣ ਵੀ ਆਸਮਾਨ ਚ ਬੱਦਲ ਛਾਏ ਹੋਏ ਹਨ।
ਦਸ ਦਈਏ ਕਿ ਪਿਛਲੇ ਦੋ ਦਿਨ ਪਹਿਲਾਂ ਤਾਪਮਾਨ 40 ਡਿਗਰੀ ਦੇ ਉੱਪਰ ਸੀ, ਪਰ ਮੌਸਮ ਦੇ ਬਦਲੇ ਮਿਜਾਜ ਦੇ ਕਾਰਨ ਇਹ ਤਾਪਮਾਨ ਚ ਕਾਫੀ ਗਿਰਾਵਟ ਆ ਗਈ ਹੈ।
ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਰਾਹਤ ਤਾਂ ਮਿਲੀ ਹੈ ਪਰ ਕਿਸਾਨਾਂ ਨੂੰ ਕਾਫੀ ਦਿਕੱਤਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਦੀ ਕਣਕ ਦੀ ਫਸਲ ਚ ਪਾਣੀ ਭਰ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਮਿਹਨਤ ਤੇ ਪਾਣੀ ਫਿਰ ਗਿਆ ਹੈ।


