ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਨਸ਼ਾ ਇਸ ਕਦਰ ਫੈਲ ਗਿਆ ਹੈ ਜਿਸ ਕਾਰਨ ਨਸ਼ੇ ਲਈ ਨੌਜਵਾਨ ਕਿਸੇ ਵੀ ਹੱਦ ਨੂੰ ਪਾਰ ਕਰ ਸਕਦਾ ਹੈ। ਇਸੇ ਤਰ੍ਹਾਂ ਦਾ ਇਕ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਪਿੰਡ ਬਾਜਿਦਪੁਰ ਚ ਨਸ਼ੇ ਦੀ ਪੁਰਤੀ ਕਰਨ ਲਈ ਇਕ ਨੌਜਵਾਨ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਘਾਟ ਨੂੰ ਕਰਨ ਲਈ ਨੌਜਵਾਨ ਨੇ ਆਪਣੀ ਪਤਨੀ ਕੋਲੋਂ ਪੈਸੇ ਮੰਗੇ ਜਦੋ ਉਸਦੀ ਪਤਨੀ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਨੌਜਵਾਨ ਨੇ ਗੁੱਸੇ ਚ ਆ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ।
ਉਧਰ ਪਰਿਵਾਰਿਕ ਮੈਂਬਰਾ ਦਾ ਕਹਿਣਾ ਹੈ ਕਿ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ ਤੇ ਆਪਣੀ ਸਾਰੀ ਕਮਾਈ ਨਸ਼ੇ ‘ਚ ਹੀ ਖਤਮ ਕਰ ਦਿੰਦਾ ਸੀ। ਉਸਦੇ ਘਰ ਦੇ ਨਸ਼ਾ ਕਰਨ ਤੋਂ ਰੋਕਦੇ ਸੀ ਪਰ ਉਸ ਕਿਸੇ ਦੀ ਵੀ ਗੱਲ ਨੂੰ ਨਹੀਂ ਸੁਣਦਾ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਲਿਆ ਤੇ ਉਕਤ ਆਰੋਪੀ ਨੂੰ ਗ੍ਰਿਫਤਾਰੀ ਕਰ ਲਿਆ ਹੈ। ਨਾਲ ਹੀ ਪੁਲਿਸ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

