ਸ਼ਰਾਬ ਦੇ ਠੇਕੇ ਨੂੰ ਲੁੱਟਣ ਲਈ ਨਕਾਬਪੋਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 60 ਹਜਾਰ ਲੁੱਟੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਅਪਰਾਧ ਦਾ ਗ੍ਰਾਫ ਵਧਦਾ ਜਾ ਰਿਹਾ ਹੈ ਇਸਦੇ ਚੱਲਦੇ ਅੰਮ੍ਰਿਤਸਰ ਤੋਂ ਵੀ ਇਕ ਅਪਰਾਧਿਕ ਮਾਮਲਾ ਸਾਹਮਣਾ ਆਇਆ ਹੈ। ਦਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਅਪਰਾਧ ਦਾ ਗ੍ਰਾਫ ਵਧਦਾ ਜਾ ਰਿਹਾ ਹੈ ਇਸਦੇ ਚੱਲਦੇ ਅੰਮ੍ਰਿਤਸਰ ਤੋਂ ਵੀ ਇਕ ਅਪਰਾਧਿਕ ਮਾਮਲਾ ਸਾਹਮਣਾ ਆਇਆ ਹੈ। ਦਸ ਦਈਏ ਕਿ ਪੁਲਿਸ ਨਾਕੇ ਦੇ 100 ਮੀਟਰ ਦੀ ਦੂਰੀ ਤੇ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ  ਅੰਨ੍ਹੇਵਾਹ ਗੋਲੀਆਂ ਚਲਾਈਆ। ਨਾਲ ਲੁਟੇਰਿਆਂ ਨੇ ਸ਼ਰਾਬ ਦੇ ਠੇਕੇ ਨੂੰ ਲੁੱਟ ਦਾ ਸ਼ਿਕਾਰ ਬਣਾਇਆ।

liquor shop

ਮਿਲੀ ਜਾਣਕਾਰੀ ਦੇ ਅਨੁਸਾਰ ਸ਼ਰਾਬ ਦੇ ਠੇਕੇ ਨੂੰ ਲੁੱਟ ਦਾ ਸ਼ਿਕਾਰ ਬਣਾਉਂਦੇ ਹੋਏ 4 ਨਕਾਬਪੋਸ਼ਾਂ ਨੇ ਕਰੀਬ 60 ਹਜਾਰ ਦੀ ਨਗਦੀ ਨੂੰ ਲੁੱਟ ਕੇ ਫਰਾਰ ਹੋ ਗਏ। ਲੁਟੇਰਿਆਂ ਵੱਲੋਂ ਕੀਤੀ ਗਈ ਫਾਇਰਿੰਗ ਦੇ ਕਾਰਨ ਦੋ ਲੋਕ ਜਖਮੀ ਹੋ ਗਏ ਜਿਹਨਾਂ ਹਸਪਤਾਲ ਭਰਤੀ ਕਰਵਾਇਆ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *