ਲੋਕਸਭਾ ਚੋਣ ਨੂੰ ਲੈਕੇ ਮੁਸਤੈਦ ਪੁਲਿਸ ਨੇ 1 ਕਰੋੜ ਸਣੇ ਦੋ ਵਿਅਕਤੀ ਕੀਤੇ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਪੁਲਿਸ ਕਾਫੀ ਮੁਸਤੈਦ ਹੋ ਚੁੱਕੀ ਹੈ ਜਿਸਦੇ ਚੱਲਦੇ ਪਟਿਆਲਾ ਪੁਲਿਸ ਨੂੰ ਨਾਕੇਬੰਦੀ ਦੌਰਾਨ ਵੱਡੀ ਸਫਲਤਾ ਹਾਸਿਲ ਹੋਈ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਪੁਲਿਸ ਕਾਫੀ ਮੁਸਤੈਦ ਹੋ ਚੁੱਕੀ ਹੈ ਜਿਸਦੇ ਚੱਲਦੇ ਪਟਿਆਲਾ ਪੁਲਿਸ ਨੂੰ ਨਾਕੇਬੰਦੀ ਦੌਰਾਨ ਵੱਡੀ ਸਫਲਤਾ ਹਾਸਿਲ ਹੋਈ ਹੈ। ਦਸ ਦਈਏ ਕਿ ਪੁਲਿਸ ਨੇ 1 ਕਰੋੜ ਦੀ ਨਗਦੀ ਦੇ ਨਾਲ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਕਾਰ ਚੋਂ ਇਕ ਕਰੋੜ ਦੀ ਨਗਦੀ ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

Punjab Police

ਪੁਲਿਸ ਦਾ ਕਹਿਣਾ ਹੈ ਕਿ ਬਰਾਮਦ ਕੀਤੇ ਗਏ ਪੈਸਿਆ ਨੂੰ ਦੇਹਰਾਦੂਨ ਤੋਂ ਅਮਲੋਹ ਲਿਜਾਇਆ ਜਾ ਰਿਹਾ ਸੀ ਜਿਸ ਤੇ ਪੁਲਿਸ ਨੇ ਆਪਣਾ ਸ਼ਿਕੰਜਾ ਕੱਸ ਲਿਆ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਹਿਰਾਸਤ ਚ ਲਏ ਗਏ ਆਰੋਪੀ ਪੈਸਿਆ ਬਾਰੇ ਕਿਸੇ ਵੀ ਤਰ੍ਹਾਂ ਦਾ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਸੀ ਜਿਸ ਕਾਰਨ ਉਹਨਾਂ ਨੇ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਫਿਲਹਾਲ ਪੁਲਿਸ ਗ੍ਰਿਫਤਾਰ ਕੀਤੇ ਗਏ ਉਕਤ ਆਰੋਪਿਆਂ ਕੋਲੋਂ ਪੁੱਛਗਿਛ ਕਰ ਰਹੀ ਹੈ।

Leave a Reply

Your email address will not be published. Required fields are marked *