ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਲੋਕਸਭਾ ਚੋਣਾਂ ਤੋ ਪਹਿਲਾ ਕਸੂਤੇ ਫਸਦੇ ਹੋਏ ਨਜਰ ਆ ਰਹੇ ਹਨ। ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਕਟਿਹਾਰ ਦੇ ਗੁਆਂਢੀ ਹਲਕੇ ਕਿਸ਼ਨਗੰਜ ‘ਚ ਚੋਣ ਪ੍ਰਚਾਰ ਦੌਰਾਨ ਨਰਿੰਦਰ ਮੋਦੀ ਨੂੰ ਹਰਾਉਣ ਲਈ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਵੋਟ ਦੇਣ ਦੀ ਕੀਤੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਬਿਹਾਰ ਦੇ ਮੁੱਖ ਚੋਣ ਅਧਿਕਾਰੀ ਐਚ ਆਰ ਸ੍ਰੀਨਿਵਾਸ ਨੇ ਸਿੱਧੂ ਦੇ ਖਿਲਾਫ ਮਾਮਲਾ ਦਰਜ ਕਰ ਲਿਆ।
https://www.facebook.com/LivingIndiaNewschannel/videos/798709970512244/
ਦੱਸਣਯੋਗ ਗੱਲ ਹੈ ਕਿ ਸਿੱਧੂ ਨੇ ਆਪਣੇ ਭਾਸ਼ਣ ਚ ਕਿਹਾ ਕਿ ਮੁਸਲਮਾਨਾਂ ਨੂੰ ਵੰਡਿਆ ਜਾ ਰਿਹਾ ਹੈ ਜੇਕਰ ਉਹ ਸਾਰੇ ਇਕਜੁੱਟ ਹੋ ਜਾਣ ਤਾਂ ਹਰ ਇਕ ਚੀਜ ਪਲਟ ਸਕਦੀ ਹੈ। ਇਸ ਬਿਆਨ ਤੋਂ ਬਾਅਦ ਜਿਲ੍ਹਾਂ ਪ੍ਰਸ਼ਾਸਨ ਨੇ ਸਿੱਧੂ ਦੇ ਖਿਲਾਫ FIR ਦਰਜ ਕਰ ਲਈ ਹੈ। ਨਵਜੋਤ ਸਿੰਘ ਸਿੱਧੂ ਦਾ ਫਿਰਕੂ ਤੇ ਵਿਵਾਦਿਤ ਬਿਆਨ ਉਹਨਾਂ ਨੂੰ ਹੀ ਮਹਿੰਗਾ ਪੈ ਗਿਆ ਹੈ। ਇਸਦਾ ਸਾਹਮਣਾ ਕਾਂਗਰਸ ਪਾਰਟੀ ਨੂੰ ਵੀ ਪਰੇਸ਼ਾਨੀ ਵਿੱਚ ਪਾ ਸਕਦੀ ਹੈ।
