ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਪੁਰਾ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਥੇ ਉਹਨਾਂ ਨਾਕੇਬੰਦੀ ਦੌਰਾਨ ਇੱਕ ਕਾਰ ਵਿੱਚੋਂ ਕਰੋੜਾਂ ਦੀ ਰਾਸ਼ੀ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਰਕਮ ਦੇ ਨਾਲ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪਟਿਆਲਾ ਦੀ ਪੁਲਿਸ ਕਪਤਾਨ ਰਵਜੋਤ ਗਰੇਵਾਲ ਨੇ ਦੱਸਿਆ ਕਿ ਇਹ ਪੈਸਾ ਦੇਹਰਾਦੂਨ ਤੋਂ ਅਮਲੋਹ ਲਿਜਾਇਆ ਜਾ ਰਿਹਾ ਸੀ।
ਕਾਰ ਵਿੱਚ ਮੌਜੂਦ ਦੋ ਵਿਅਕਤੀ ਇਸ ਬਾਰੇ ਪੁਲਿਸ ਨੂੰ ਠੋਸ ਸਬੂਤ ਨਹੀਂ ਪੇਸ਼ ਕਰ ਪਾਏ, ਜਿਸ ਕਾਰਨ ਇਸ ਨੂੰ ਜ਼ਬਤ ਕਰ ਲਿਆ ਗਿਆ ਅਤੇ ਆਮਦਨ ਕਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ।ਐਸਪੀ ਗਰੇਵਾਲ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਤੋਂ ਪੈਸਿਆਂ ਬਾਰੇ ਪੁੱਛਗਿੱਛ ਕਰ ਰਹੀ ਹੈ।
Watch Video
