ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਚ ਵਟਸਐਪ ਅਤੇ ਪ੍ਰਾਈਵੇਟ ਈ-ਮੇਲ ‘ਤੇ ਪਾਬੰਦੀ ਲੱਗਾ ਦਿੱਤੀ ਗਈ ਸੀ। ਪਰ ਇਸ ਨਿਰਦੇਸ਼ ਨੂੰ 24 ਘੰਟੇ ਵੀ ਨਹੀਂ ਹੋਏ ਸੀ ਕਿ ਪੰਜਾਬ ਸਰਕਾਰ ਨੇ ਆਪਣੇ ਫੈਸਲੇ ਨੂੰ ਵਾਪਿਸ ਲੈ ਲਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਸਰਕਾਰੀ ਅਧਿਕਾਰਿਆਂ ਦੀ ਸਰਕਾਰੀ ਆਈਡੀ ਨਹੀਂ ਬਣੀ ਹੈ ਜਿਸ ਕਾਰਨ ਜਦੋ ਤੱਕ ਉਹਨਾਂ ਦੀ ਆਈਡੀ ਬਣ ਨਹੀਂ ਜਾਣਦੀਆਂ ਉਦੋਂ ਤੱਕ ਇਸਨੂੰ ਲਾਗੂ ਨਹੀਂ ਕੀਤਾ ਜਾਵੇਗਾ। ਜਿਸ ਕਾਰਨ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ। ਜਿਕਰ-ਏ-ਖਾਸ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਰਿਕਾਰਡਾਂ ਦੀਆਂ ਸੁਰੱਖਿਆ ਨੂੰ ਲੈਕੇ ਇਹ ਫੈਸਲਾ ਲਿਆ ਗਿਆ ਸੀ।

