ਪੰਜਾਬ ਚ ਦਿਨੋ ਦਿਨ ਵੱਧ ਰਹੀਆਂ ਜੁਰਮ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਦਿਨੋ ਦਿਨ ਵੱਧ ਰਹੀਆਂ ਜੁਰਮ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਅੰਮ੍ਰਿਤਸਰ ਚ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਸਰਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਦਿਨੋ ਦਿਨ ਵੱਧ ਰਹੀਆਂ ਜੁਰਮ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਅੰਮ੍ਰਿਤਸਰ ਚ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਸਰਕਾਰੀ ਸਕੂਲ ਚ ਖੇਡ ਰਹੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ | ਇਹ ਸਾਰੀ ਵਾਰਦਾਤ ਨੂੰ ਆਪਸੀ ਰਾਜਿਸ ਦੇ ਕਾਰਨ ਅੰਜਾਮ ਦਿੱਤਾ ਗਿਆ ਹੈ | ਉਧਰ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਮੁਲਜਮਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਪਰਿਵਾਰ ਨੇ ਕਿਹਾ ਕਿ ਪਹਿਲਾਂ ਵੀ ਮੁਲਜ਼ਮਾ ਵਲੋਂ ਮ੍ਰਿਤਕ ਦੇ ਪਰਿਵਾਰ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਸੀ | ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ |

ਬਠਿੰਡਾ ਚ 15 ਸਾਲ ਦੀ ਨਬਾਲਿਗ ਕੁੜੀ ਨਾਲ ਬਲਾਤਕਾਰ ਦੀ ਘਟਨਾ ਵਾਪਰੀ ਹੈ | ਇਸ ਮਾਮਲੇ ਚ ਇਕ ਔਰਤ ਤੇ ਪੈਸੇ ਲੈਕੇ ਬਲਾਤਕਾਰ ਕਰਵਾਉਣ ਦੇ ਇਲਜਾਮ ਲੱਗੇ ਹਨ | ਤੇ ਕੁਲ 5 ਲੋਕਾਂ ਤੇ ਇਲਜ਼ਾਮ ਲੱਗੇ ਹਨ..ਉਧਰ ਪੀੜਤ ਪਰਿਵਾਰ ਵਲੋਂ ਪੁਲਿਸ ਤੇ ਕੋਈ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਨੇ | ਪਟਿਆਲਾ ਚ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਇਕ ਨੌਜਵਾਨ ਤੋਂ 32 ਬੋਰ ਦੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ | ਗ੍ਰਿਫ਼ਤਾਰ ਹੋਏ ਮੁਲਜ਼ਮ ਤੇ ਪਹਿਲਾਂ ਵੀ ਮਾਮਲੇ ਦਰਜ ਨੇ | ਫਿਰੋਜ਼ਪੁਰ ਚ 3 ਹਥਿਆਰਬੰਦ ਮੋਟਰਸਾਈਕਲ ਅਣਜਾਣ ਵਿਅਕਤੀਆਂ ਨੇ ਇਕ ਨੌਜਵਾਨ ਤੋਂ ਕਰੀਬ 3 ਲੱਖ ਦੀ ਲੁੱਟ ਕੀਤੀ ਹੈ |

Watch Video

Leave a Reply

Your email address will not be published. Required fields are marked *