ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾਉਣ ਲਈ ਮੁਸਲਿਮ ਵੋਟਰਾਂ ਨਾਲ ਇਕੱਠੇ ਹੋ ਕੇ ਵੋਟ ਕਰਨ ਦੀ ਅਪੀਲ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮਿਸ਼ਨ ਨੇ ਕਾਰਨ ਦੱਸੋਂ ਨੋਟਿਸ ਜਾਰੀ ਕੀਤਾ ਹੈ |
ਦੱਸ ਦਈਏ ਕਿ ਵਿਰੋਧੀ ਮਹਾਗਠਜੋੜ ‘ਚ ਸ਼ਾਮਲ ਕਾਂਗਰਸ ਉਮੀਦਵਾਰ ਤਾਰਿਕ ਅਨਵਰ ਦੇ ਪੱਖ ‘ਚ ਮੁਸਲਿਮ ਬਹੁਲ ਕਟਿਹਾਰ ‘ਚ ਆਯੋਜਿਤ ਇਕ ਚੋਣ ਸਭਾ ਨੂੰ ਸੰਬੋਧਿਤ ਕਰਦੇ ਹੋਏ ਸਿੱਧੂ ਨੇ ਮੋਦੀ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਟਿੱਪਣੀ ਕੀਤੀ ਸੀ ਸਿੱਧੂ ਨੇ ਮੁਸਲਮਾਨਾਂ ਨੂੰ ਕਿਹਾ, ‘ਇਹ ਵੰਡ ਰਹੇ ਹਨ ਤੁਹਾਨੂੰ।‘
Watch Video
