ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਆਪਣੀਆਂ ਨਬਜ਼ਾ ਟਟੋਲ ਰਹੀਆਂ ਹਨ ਇਸਦੇ ਚੱਲਦੇ ਬੀਜੇਪੀ ਨੇ ਲੋਕਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਦਸ ਦਈਏ ਕਿ ਬੀਜੇਪੀ ਨੇ ਅੰਮ੍ਰਿਤਸਰ ਸਾਹਿਬ ਤੋਂ ਹਰਦੀਪ ਪੁਰੀ ਨੂੰ ਉਮੀਦਵਾਰ ਐਲਾਨਿਆ ਹੈ। ਦੱਸਣਯੋਗ ਗੱਲ ਹੈ ਕਿ ਚੋਣਾਂ ਨੂੰ ਲੈਕੇ ਵੱਖ ਵੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।

