ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਬੇਬਾਕ ਅੰਦਾਜ਼ ਤੇ ਫਿਰਕੂ ਬਿਆਨਬਾਜ਼ੀ ਦੇ ਕਾਰਨ ਵਿਵਾਦਾਂ ਚ ਬਣੇ ਰਹਿੰਦੇ ਹਨ।
ਜਿਸ ਕਾਰਨ ਚੋਣ ਕਮਿਸ਼ਨ ਵੱਲੋਂ ਸਿੱਧੂ ਦੇ ਖਿਲਾਫ ਸਖਤ ਕਦਮ ਉਠਾਇਆ ਹੈ। ਦੱਸ ਦਈਏ ਕਿ ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਉੱਤੇ 72 ਘੰਟਿਆਂ ਦੇ ਲਈ ਪਾਬੰਧੀ ਲਾ ਦਿੱਤੀ ਹੈ।
ਇਸ ਪਾਬੰਧੀ ਤੋਂ ਬਾਅਦ ਨਵਜੋਤ ਸਿੱਧੂ ਚੋਣ ਪ੍ਰਚਾਰ, ਰੋਡ ਸ਼ੋਅ ਜਾਂ ਰੈਲੀ ਨਹੀਂ ਕਰ ਸਕਣਗੇ। ਦੱਸਣਯੋਗ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਰੈਲੀ ਦੌਰਾਨ ਵਿਵਾਦਿਤ ਬਿਆਨ ਦਿੱਤਾ ਸੀ ਜਿਸ ਕਾਰਨ ਉਹਨਾਂ ਦੇ ਖਿਲਾਫ ਬਿਹਾਰ ਦੇ ਉਹਨਾਂ ਦੇ ਖਿਲਾਫ ਐੱਫਆਈਆਰ ਵੀ ਦਰਜ ਕੀਤੀ ਗਈ ਸੀ।


