ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦੀ ਤਾਰੀਕ ਜਿਵੇਂ ਜਿਵੇਂ ਨੇੜੇ ਆਉਂਦੀ ਜਾ ਰਹੀ ਹੈ ਉਵੇਂ ਹੀ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾ ਦਾ ਐਲਾਨ ਕਰ ਰਹੀ ਹੈ।
ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਦਸ ਦਈਏ ਕਿ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਸੀਟ ਤੋਂ ਹਰਮਿਸਰਤ ਕੌਰ ਬਾਦਲ ਦਾ ਨਾਂ ਐਲਾਨ ਕੀਤਾ ਹੈ। ਦਸ ਦਈਏ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।


