ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣਾਂ ਦੇ ਲਈ ਭਾਰਤੀ ਜਨਤਾ ਪਾਰਟੀ ਨੇ ਦਿੱਲੀ ‘ਚ ਆਪਣਾ ਆਖਰੀ ਉਮੀਦਵਾਰ ਚੋਣ ਮੈਦਾਨ ਚ ਉਤਾਰ ਦਿੱਤਾ ਹੈ।
ਦਸ ਦਈਏ ਕਿ ਬੀਜੇਪੀ ਨੇ ਉੱਤਰ-ਪੱਛਮੀ ਦਿੱਲੀ ਤੋਂ ਗਾਇਕ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ ਹੈ।
ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਬੀਜੇਪੀ ਵੱਲੋਂ ਦਿੱਲੀ ਤੋਂ ਆਪਣੀਆ ਸਾਰੀਆਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਖੈਰ ਦਿੱਲੀ ਚ 12 ਮਈ ਨੂੰ ਵੋਟਿੰਗ ਹੋਣੀ ਹੈ ਜਿਸਦੇ ਨਤੀਜੇ 23 ਮਈ ਨੂੰ ਘੋਸ਼ਿਤ ਕੀਤੇ ਜਾਣਗੇ।

