ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਕੋਦਰ ‘ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ਾਹਕੋਟ ਥਾਣੇ ‘ਚ ਅਚਾਨਕ ਗੋਲੀ ਚੱਲਣ ਕਾਰਨ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪਰ ਇਲਾਜ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਦੀ ਛਾਤੀ ਚ ਗੋਲੀ ਲੱਗ ਸੀ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

