Sidhu Moosewala Murder case latest news: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਜਿੱਥੇ ਐਨਆਈਏ ਅਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇੱਕ ਟੀਮ ਵੱਲੋਂ ਇਕ ਅਹਿਮ ਘਟਨਾਕ੍ਰਮ ਵਿੱਚ ਅਮਰੀਕਾ ਸਥਿਤ ਇੱਕ ਅੰਤਰਰਾਸ਼ਟਰੀ ਹਥਿਆਰ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਗ੍ਰਿਫਤਾਰ ਆਰੋਪੀ ਦੀ ਪਛਾਣ ਧਰਮਜੋਤ ਸਿੰਘ ਕਾਹਲੋਂ ਵਜੋਂ ਹੋਈ ਹੈ ਜੋ ਕਿ ਯੂਏਪੀਏ ਮਾਮਲੇ ਵਿੱਚ ਵੀ ਲੋੜੀਂਦਾ ਸੀ। ਉਸਨੂੰ ਕੈਲੀਫੋਰਨੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਏਕੇ-47 ਰਾਈਫਲਾਂ ਸਣੇ ਹਥਿਆਰਾਂ ਦੀ ਕੀਤੀ ਸੀ ਸਪਲਾਈ
ਰਿਪੋਰਟਾਂ ਵੱਲੋਂ ਸੂਤਰਾਂ ਦਾ ਹਵਾਲਾ ਦਿੰਦਿਆਂ ਇਹ ਕਿਹਾ ਗਿਆ ਕਿ ਕਾਹਲੋਂ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਹੈ ਅਤੇ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਏਕੇ-47 ਰਾਈਫਲਾਂ ਸਣੇ ਹਥਿਆਰਾਂ ਦੀ ਸਪਲਾਈ ਕੀਤੀ ਸੀ।
29 ਮਈ 2022 ਵਿੱਚ ਹੋਇਆ ਸੀ ਕਤਲ
ਦੱਸ ਦੇਈਏ ਕਿ ਇਨ੍ਹਾਂ ਹਥਿਆਰਾਂ ਨਾਲ ਪਿਛਲੇ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿਖੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।

