ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਪਿੰਡ ਨਾਰਾ ‘ਚ ਇਕ 25 ਸਾਲਾ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਪਿੰਡ ਨਾਰਾ ਦੇ ਜੰਗਲ ‘ਚੋਂ ਬਰਾਮਦ ਕੀਤੀ ਗਈ |
ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਗਲਾ ਕੱਟ ਕੇ ਬੇਰਹਿਮੀ ਨਾਲ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਜੰਗਲ ‘ਚ ਸੁੱਟ ਦਿੱਤਾ | ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।
Watch Video
https://youtu.be/8-YeodDGJiA
