ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦਾ ਆਗਾਜ਼ ਹੋ ਚੁੱਕਿਆ ਹੈ ਤੇ ਨਾਲ ਹੀ ਲੋਕਾਂ ਨੂੰ ਆਪਣੇ ਵੋਟ ਦੀ ਅਹਮਿਅਤ ਬਾਰੇ ਵੀ ਦੱਸਿਆ ਜਾ ਰਿਹਾ ਹੈ। ਇਸਦੇ ਨਾਲ ਹੀ ਲੋਕਾਂ ਨੂੰ ਮਤਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉੱਥੇ ਹੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸੂਫੀ ਗਾਇਕ ਬੀਰ ਸਿੰਘ ਨੂੰ ਸਵੀਪ ਆਈਕਾਨ ਦੀ ਜਿੰਮੇਵਾਰੀ ਮੌਂਪੀ ਗਈ ਹੈ।
ਚੋਣ ਕਮਿਸ਼ਨ ਦੇ ਆਦੇਸ਼ਾਂ ਤੋਂ ਬਾਅਦ ਸੂਫੀ ਗਾਇਕ ਬੀਰ ਸਿੰਘ ਆਪਣੀ ਟੀਮ ਦੇ ਨਾਲ ਲੋਕਾਂ ਨੂੰ ਜਿਸ ਵਿੱਚ ਖਾਸ ਕਰਕੇ ਨੌਜਵਾਨਾਂ ਨੂੰ ਮਤਦਾਨ ਲਈ ਪ੍ਰੇਰਿਤ ਕਰਣਗੇ। ਇਸ ਦੌਰਾਨ ਉਹ ਲੋਕਾਂ ਨੂੰ ਬਿਨ੍ਹਾਂ ਕਿਸੇ ਲਾਲਚ ਜਬਾਅ ਡਰ ਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

