ਐਮਪੀ ਜਿਤਾਓ ਨਹੀਂ ਤਾਂ ਕੁਰਸੀਆਂ ਗਵਾਓ- ਕੈਪਟਨ ਦੀ ਆਪਣੇ ਮੰਤਰੀਆਂ ਨੂੰ ਚੇਤਾਵਨੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਧਾਇਕਾਂ ਤੇ ਮੰਤਰੀਆਂ ਲਈ ਲੋਕਸਭਾ ਚੋਣਾਂ ਨੂੰ ਲੈਕੇ  ਸਖਤ ਹੁਕਮ ਜਾਰੀ ਕੀਤੇ ਹਨ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਧਾਇਕਾਂ ਤੇ ਮੰਤਰੀਆਂ ਲਈ ਲੋਕਸਭਾ ਚੋਣਾਂ ਨੂੰ ਲੈਕੇ  ਸਖਤ ਹੁਕਮ ਜਾਰੀ ਕੀਤੇ ਹਨ। ਦਸ ਦਈਏ ਕਿ ਕੈਪਟਨ ਨੇ ਕਿਹਾ ਹੈ ਕਿ ਜੇਕਰ ਉਮੀਦਵਾਰਾਂ ਨੂੰ ਜਿੱਤ ਨਾ ਮਿਲੀ ਤਾਂ ਵਿਧਾਇਕ ਤੇ ਮੰਤਰੀ ਵੀ ਇਸਦੇ ਜਵਾਬਦੇਹੀ ਹੋਣਗੇ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਮੀਦਵਾਰਾਂ ਦੇ ਹਾਰਨ ਤੇ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਇਸਦੇ ਅੰਜਾਮ ਭੁਗਤਣੇ ਪੈ ਸਕਦੇ ਹਨ।

captain amarinder singh

ਕੈਪਟਨ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਆਪਣੇ ਹਲਕੇ ਉਮੀਦਵਾਰਾਂ ਨੂੰ ਵਿਧਾਇਕ ਜਿਤਾ ਨਾ ਸਕੇ ਤਾਂ ਉਹਨਾਂ ਨੂੰ ਵੀ ਆਪਣੀ ਕੁਰਸੀ ਤੋਂ ਹੱਥ ਧੋਣਾ ਪੈ ਸਕਦਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਲੋਕਸਭਾ ਚ ਕਾਂਗਰਸ ਦਾ ਮਿਸ਼ਨ 13 13 ਸੀਟਾਂ ਨੂੰ ਆਪਣੇ ਨਾਂ ਕਰਵਾਉਣਾ ਹੈ। ਜਿਸ ਤੇ ਉਹ ਕੰਮ ਕਰ ਵੀ ਰਹੀ ਹੈ। ਨਾਲ ਹੀ ਸਾਰੇ ਵਿਧਾਇਕਾ ਤੇ ਮੰਤਰੀਆਂ ਨੂੰ ਇਸ ਚ ਸਾਥ ਦੇਣ ਦੀ ਗੱਲ ਆਖੀ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਇਸ ਹੁਕਮ ਨੂੰ ਰਾਹੁਲ ਗਾਂਧੀ ਵੱਲੋਂ ਜਾਰੀ ਕੀਤਾ ਗਿਆ ਹੈ।

 

 

Leave a Reply

Your email address will not be published. Required fields are marked *