ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਲਈ ਲੋਕਸਭਾ ਚੋਣਾਂ ਤੋ ਪਹਿਲਾ ਨਵੀਂ ਮੁਸਿਬਤ ਖੜ੍ਹੀ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਇਕ ਵਿਅਕਤੀ ਨੇ ਚੋਣ ਕਮਿਸ਼ਨ ਨੂੰ ਭਗਵੰਤ ਮਾਨ ਦੀ ਸ਼ਿਕਾਇਤ ਕੀਤੀ ਹੈ।
ਵਿਅਕਤੀ ਨੇ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਨੇ ਸਾਲ 2014 ਦੀਆਂ ਲੋਕਸਭਾ ਚੋਣਾਂ ਦੌਰਾਨ ਚੋਣ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ ਸੀ। ਜਿਸ ਕਾਰਨ ਉਹਨਾਂ ਨੇ ਖਿਲਾਫ ਇਸ ਸੰਬੰਧੀ ਸ਼ਿਕਾਇਤ ਕੀਤੀ ਗਈ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧੀ ਚੋਣ ਕਮਿਸ਼ਨ ਨੇ ਭਗਵੰਤ ਮਾਨ ਨੂੰ ਨੋਟਿਸ ਜਾਰੀ ਕਰ ਕਿਹਾ ਹੈ ਕਿ 24 ਘੰਟਿਆਂ ਅੰਦਰ ਜਵਾਬ ਮੰਗੀਆਂ ਹੈ। ਸੂਤਰਾਂ ਤੋਂ ਪਤਾ ਚਲਿਆ ਹੈ ਕਿ ਵਿਅਕਤੀ ਨੇ ਕਿਹਾ ਹੈ ਕਿ ਭਗਵੰਤ ਮਾਨ ਨੇ ਜਾਣਬੁੱਝ ਕੇ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ ਸੀ।


