ਬਹਿਬਲ ਕਲਾਂ ਗੋਲੀ ਕਾਂਡ ‘ਚ ਅਕਾਲੀ ਦਲ ਨੂੰ ਕਲੀਨ ਚਿੱਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਨੂੰ ਕਲੀਨ ਚਿੱਟ ਮਿਲ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਐੱਸਆਈਟੀ ਵੱਲੋਂ ਪੇਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਨੂੰ ਕਲੀਨ ਚਿੱਟ ਮਿਲ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਐੱਸਆਈਟੀ ਵੱਲੋਂ ਪੇਸ਼ ਕੀਤੇ ਗਏ ਚਲਾਨ ਚ ਇਸਦਾ ਖੁਲਾਸਾ ਹੋਇਆ ਹੈ। ਦਸ ਦਈਏ ਕਿ ਇਸ ਚਲਾਨ ‘ਚ ਪੁਲਿਸ ਅਧਿਕਾਰਿਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਾਬਕਾ ਚਰਨਜੀਤ ਸ਼ਰਮਾ, ਸਾਬਕਾ ਬਿਕਰਮਜੀਤ ਸਿੰਘ ਨਾਮਜ਼ਦ ਹੈ।

sukhbir badal

ਇਹਨਾਂ ਤੋਂ ਇਲਾਵਾ ਇੰਸਪੈਕਟਰ ਪ੍ਰਦੀਪ ਸਿੰਘ, ਬਾਜਾਖਾਨਾ ਦੇ ਸਾਬਕਾ ਥਾਣਾ ਮੁਖੀ ਅਮਰਜੀਤ ਸਿੰਘ ਵੀ ਦੋਸ਼ੀ ਪਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀਆਂ ਤੇ ਗੋਲੀਕਾਂਡ ਦੀ ਸਾਜਿਸ਼ ਰੱਖਣ ਤੇ ਤੱਥਾਂ ਨੂੰ ਲੁਕਾਉਣ ਦੇ ਦੋਸ਼ ਲਗਾਏ ਹਨ।  ਇਸ ਤੋਂ ਇਲਾਵਾ SIT ਵੱਲੋਂ 792 ਪੰਨਿਆ ਦੇ ਚਲਾਨ ਚ ਕਿਸੇ ਸਿਆਸੀ ਆਗੂ ਦੀ ਸ਼ਮੂਲੀਅਤ ਦਾ ਜਿਕਰ ਨਹੀਂ ਕੀਤਾ ਗਿਆ ਹੈ। ਇਸ SIT ਦਾ ਗਠਨ ਪੰਜਾਬ ਸਰਕਾਰ ਦੇ ਪ੍ਰਬੋਧ ਕੁਮਾਰ ਦੀ ਅਗਵਾਈ ‘ਚ ਕੀਤੀ ਗਈ।

Leave a Reply

Your email address will not be published. Required fields are marked *