ਮੰਡੀਆਂ ਦੇ ਪ੍ਰਬੰਧ ਠੀਕ ਨਹੀਂ, ਸਾਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ- ਕਿਸਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੇ ਦਾਅਵਾ ਕੀਤਾ ਗਿਆ ਸੀ | ਕਿ ਸਰਕਾਰੀ ਖਰੀਦ ਕੀਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੇ ਦਾਅਵਾ ਕੀਤਾ ਗਿਆ ਸੀ | ਕਿ ਸਰਕਾਰੀ ਖਰੀਦ ਕੀਤੀ ਕਣਕ ਦਾ ਭੁਗਤਾਨ ਤੇ ਚੁੱਕਾਈ 48 ਘੰਟਿਆਂ ਵਿੱਚ ਕਰਨ ਦਾ ਦਾਅਵਾ ਕੀਤਾ ਗਿਆ ਸੀ | ਪਰ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਫੂਕ ਤਰਨਤਾਰਨ ਦੀ ਦਾਣਾ ਮੰਡੀ ਵਿੱਚ ਨਿਕਲਦੀ ਸਾਫ ਨਜ਼ਰ ਆ ਰਹੀ ਹੈ |

ਜਿਥੇ ਸਰਕਾਰੀ ਖਰੀਦੀ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ 8 ਲੱਖ ਦੇ ਕਰੀਬ ਬੋਰੀ ਖੁੱਲ੍ਹੇ ਆਸਮਾਨ ਹੇਠਾਂ ਰੱਬ ਭਰੋਸੇ ਹੀ ਪਈ ਹਨ | ਕਣਕ ਦੀ ਚੁੱਕਾਈ ਨਾ ਹੋਣ ਕਾਰਨ ਆੜ੍ਹਤੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜ੍ਹਤੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਪਾਸੋਂ ਕਣਕ ਦੀ ਤੁਰੰਤ ਚੁੱਕਾਈ ਕਰਨ ਦੀ ਮੰਗ ਕੀਤੀ ਹੈ |

Watch Video

Leave a Reply

Your email address will not be published. Required fields are marked *