2 ਕੁੜੀਆਂ ਤੇ 2 ਮੁੰਡਿਆਂ ਵੱਲੋਂ ਤੇਜ਼ਾਬੀ ਹਮਲਾ, ਦੋਵੇਂ ਕੁੜੀਆਂ ਬੁਰੀ ਤਰਾਂ ਝੁਲਸੀਆਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਢੋਲੇਵਾਲ ਕੋਲ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਦੋ ਕੁੜੀਆਂ ਉਤੇ ਤੇਜ਼ਾਬ ਸੁੱਟ ਦਿੱਤਾ | ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਢੋਲੇਵਾਲ ਕੋਲ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਦੋ ਕੁੜੀਆਂ ਉਤੇ ਤੇਜ਼ਾਬ ਸੁੱਟ ਦਿੱਤਾ | ਇਸ ਦੌਰਾਨ ਇਕ ਕੁੜੀ ਦੇ ਮੂੰਹ ਅਤੇ ਦੂਜੀ ਦੀ ਛਾਤੀ ਉਤੇ ਤੇਜ਼ਾਬ ਦੇ ਛਿੱਟੇ ਪੈਣ ਕਰਕੇ ਉਹ ਬੁਰੀ ਤਰ੍ਹਾਂ ਝੁਲਸ ਗਈਆਂ | ਦੋਵਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਪੀੜਤ ਲੜਕੀਆਂ ਨੇ ਕਿਹਾ ਹੈ ਕਿ ਨੌਜਵਾਨਾਂ ਨੇ ਉਨ੍ਹਾਂ ਉਤੇ ਤੇਜ਼ਾਬ ਕਿਉਂ ਸੁੱਟਿਆ, ਇਸ ਬਾਰੇ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਨਹੀਂ। ਪੁਲਿਸ ਨੇ ਅਣਪਛਾਤੇ ਨੌਜਵਾਨਾਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ |

Watch Video

 

Leave a Reply

Your email address will not be published. Required fields are marked *