ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਨੌਜਵਾਨ ਆਪਣੇ ਭਵਿੱਖ ਨੂੰ ਸੁਧਾਰਨ ਲਈ ਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਰੁੱਖ ਕਰ ਰਹੇ ਹਨ। ਇਸੇ ਤਰ੍ਹਾਂ ਹੀ ਇਕ ਹੋਰ ਪੰਜਾਬੀ ਨੌਜਵਾਨ ਆਪਣੇ ਭਵਿੱਖ ਲਈ ਵਿਦੇਸ਼ ਗਿਆ ਸੀ ਪਰ ਉੱਥੇ ਸੜ੍ਹਕ ਹਾਦਸੇ ਚ ਉਸਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ਚ ਹੋਏ ਸੜ੍ਹਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ 23 ਸਾਲਾ ਦਾ ਪਰਮਪ੍ਰੀਤ ਪੁਨੀਆ ਪੰਜਾਬ ਦੇ ਮਲੋਟ ਸ਼ਹਿਰ ਦਾ ਰਹਿਣ ਵਾਲਾ ਹੈ। ਟਰੱਕ ਤੇ ਵੈਨ ਦੀ ਟੱਕਰ ਹੋ ਗਈ ਜਿਸ ਕਾਰਨ ਵੈਨ ਨੂੰ ਭਿਆਨਕ ਅੱਗ ਲਈ ਗਈ ਜਿਸ ਕਾਰਨ ਮੌਕੇ ਤੇ ਹੀ ਪਰਮ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਰਮ ਸਾਲ 2015 ਚ ਆਸਟ੍ਰੇਲੀਆ ਗਿਆ ਸੀ ਤੇ ਮੈਲਬੌਰਨ ਚ ਰਹਿ ਰਿਹਾ ਸੀ। ਫਿਲਹਾਲ ਇਸ ਘਟਨਾ ਤੋਂ ਬਾਅਦ ਉਸਦੇ ਘਰ ਸੌਗ ਦਾ ਮਾਹੌਲ ਬਣ ਗਿਆ ਹੈ।

