ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਚ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋ ਇਕ ਲਾੜੀ ਨੂੰ ਲਿਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਲਾੜੀ ਸਮੇਤ 3 ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਢੰਡਾਂਰੀ ਕਲਾਂ ਦੇ ਨੇੜੇ ਤੋਂ ਇਕ ਬਾਰਾਤ ਵਾਲੀ ਗੱਡੀ ਦੀ ਕੰਬਾਈਨ ਨਾਲ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਇਸ ਹਾਦਸੇ ਦੇ ਕਾਰਨ ਮੌਕੇ ਤੇ ਹੀ ਲਾੜੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਯਮੁਨਾਨਗਰ ਦੇ ਜਗਾਧਰੀ ਤੋਂ ਲੁਧਿਆਣਾ ਲਈ ਨਿਕਲੇ ਸੀ।
ਪਰ ਅਚਾਨਕ ਹੀ ਢੰਡਾਰੀ ਕਲਾਂ ਕੋਲ ਇਹ ਹਾਦਸਾ ਵਾਪਰਿਆ ਜਿਸ ਕਾਰਨ ਉਹਨਾਂ ਦੇ ਘਰ ਚ ਖੁਸ਼ੀ ਦੀ ਥਾਂ ਤੇ ਗਮ ਦਾ ਮਾਹੌਲ ਬਣ ਗਿਆ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਹਨਾਂ ਜਿਆਦਾ ਸੀ ਕਿ ਕਾਰ ਦੇ ਵੀ ਪਰਖੱਚੇ ਉਡ ਗਏ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।




