ਚੋਣ ਕਮਿਸ਼ਨ ਕੋਲ ਸ਼ਿਕਾਇਤ, ਖਹਿਰਾ ਤੇ ਮਾਸਟਰ ਬਲਦੇਵ ਦੀ ਸ਼ਿਕਾਇਤ, ਸਿਮਰਨ ਸਿੰਘ ਨੇ ਕੀਤੀ ਸ਼ਿਕਾਇਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਖਪਾਲ ਖਹਿਰਾ ਅਤੇ ‘ਆਪ’ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਖਿਲਾਫ ਚੋਣ ਕਮਿਸ਼ਨ ਦੇ ਕੋਲ ਜਲੰਧਰ ਦੇ ਇਕ ਆਰ. ਟੀ. ਆਈ.…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਖਪਾਲ ਖਹਿਰਾ ਅਤੇ ‘ਆਪ’ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਖਿਲਾਫ ਚੋਣ ਕਮਿਸ਼ਨ ਦੇ ਕੋਲ ਜਲੰਧਰ ਦੇ ਇਕ ਆਰ. ਟੀ. ਆਈ. ਐਕਟੀਵਿਸਟ ਸਿਮਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ | ਸ਼ਿਕਾਇਤ ‘ਚ ਸਿਮਰਨ ਵੱਲੋਂ ਦੋਹਾਂ ਦੀ ਉਮੀਦਵਾਰੀ ਰੱਦ ਕਰਨ ਦੀ ਮੰਗ ਚੁੱਕੀ ਗਈ ਹੈ |

ਸਿਮਰਨ ਮੁਤਾਬਕ ਦੇਸ਼ ਦੇ ਦਲ ਬਦਲੂ ਕਾਨੂੰਨ ਦੇ ਤਹਿਤ ਉਨ੍ਹਾਂ ਨੇ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾ ਕੇ ਮੰਗ ਕੀਤੀ ਹੈ ਕਿ ਇਨ੍ਹਾਂ ਦੋਹਾਂ ਨੇ ‘ਆਪ’ ਦੀ ਟਿਕਟ ‘ਤੇ ਵਿਧਾਨ ਸਭਾ ਚੋਣਾਂ ਲੜ ਕੇ ਜਿੱਤ ਹਾਸਲ ਕੀਤੀ ਸੀ ਅਤੇ ਹੁਣ ਦੋਹਾਂ ਨੇ ਨਵੀਂ ਪਾਰਟੀ ਪੰਜਾਬ ਏਕਤਾ ਪਾਰਟੀ ਬਣਾ ਕੇ ਲੋਕ ਸਭਾ ਚੋਣਾਂ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ |

Watch Video

Leave a Reply

Your email address will not be published. Required fields are marked *