ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਣੇ ਉੱਤਰ ਪੱਛਮ ਖੇਤਰ ਚ ਆਉਣ ਵਾਲੇ ਦੋ ਦਿਨਾਂ ਦੇ ਅੱਦਰ ਝੱਖੜ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਤੋ ਪਤਾ ਚਲਿਆ ਹੈ ਕਿ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਚ ਹਲਕੇ ਬੱਦਲ ਛਾਏ ਰਹਿਣਗੇ ਤੇ ਮੀਂਹ ਦੇ ਆਸਾਰ ਨਜਰ ਆ ਰਹੇ ਹਨ।
ਦਸ ਦਈਏ ਕਿ ਪਿਛਲੇ ਕਾਫੀ ਦਿਨਾਂ ਤੋਂ ਤਾਪਮਾਨ ਕਾਫੀ ਵਧਿਆ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਮੌਸਮ ਵਿਭਾਗ ਦੀ ਇਸ ਭਵਿੱਖਵਾਣੀ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲ ਸਕਦੀ ਹੈ।

