6 ਮਈ ਤੋਂ ਬਾਅਦ ਸ਼੍ਰੀ ਕਰਤਾਰਪੁਰ ਸਾਹਿਬ ਦੇ ਨਹੀਂ ਕਰ ਸਕੋਗੇ ਦਰਸ਼ਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਕਰਤਾਰਪੁਰ ਸਾਹਿਬ ਮਾਰਗ 6 ਮਈ ਤੋਂ ਸੰਗਤਾਂ ਲਈ ਬੰਦ ਕਰ ਦਿੱਤਾ ਜਾਵੇਗਾ। ਜਿਸ ਕਾਰਨ 6 ਮਈ ਤੋਂ ਬਾਅਦ ਸਿੱਖ ਸੰਗਤ ਦੂਰਬੀਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਕਰਤਾਰਪੁਰ ਸਾਹਿਬ ਮਾਰਗ 6 ਮਈ ਤੋਂ ਸੰਗਤਾਂ ਲਈ ਬੰਦ ਕਰ ਦਿੱਤਾ ਜਾਵੇਗਾ। ਜਿਸ ਕਾਰਨ 6 ਮਈ ਤੋਂ ਬਾਅਦ ਸਿੱਖ ਸੰਗਤ ਦੂਰਬੀਨ ਦੇ ਨਾਲ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਹੀਂ ਸਕਣਗੇ। ਦਸ ਦਈਏ ਕਿ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਨਿਰਮਾਣ ਕਾਰਜਾਂ ਦੇ ਕਾਰਨ ਮਾਰਗ ਨੂੰ ਬੰਦ ਕਰ ਦਿੱਤਾ ਜਾਵੇਗਾ।

Sri kartarpur sahib

ਇਸ ਤੇ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਤੇ ਗੁਰੂ ਨਾਨਕ ਵੰਸਜ਼ ਬਾਬਾ ਸੁਖਦੀਪ ਸਿੰਘ ਬੇਦੀ ਨੇ ਦੱਸਿਆ ਕਿ ਨਿਰਮਾਣ ਖਾਤਿਰ ਸੜ੍ਹਕਾਂ ਨੂੰ ਤੋੜਣ ਦਰੱਖਤ ਵੰਢਣ ਤੇ ਸ਼੍ਰੀ ਕਰਤਾਰਪੁਰ ਦਰਸ਼ਨ ਸਥੱਲ ਸਮੇਤ ਕੰਟੀਨ ਆਦਿ  ਨੂੰ ਤੋੜ ਦਿੱਤਾ ਜਾਵੇਗਾ ਜਿਸ ਕਾਰਨ ਸਿੱਖ ਸੰਗਤਾਂ ਦੀ ਸਹੂਲਤ ਦੇ ਕਾਰਨ ਹੀ ਇਸ ਮਾਰਗ ਨੂੰ ਬੰਦ ਕਰ ਦਿੱਤਾ ਜਾਵੇਗਾ

 sri kartarpur sahib

ਇਸ ਮਾਰਗ ਨੂੰ ਲਾਂਖਾ ਖੁਲ੍ਹਣ ਤੱਕ ਖੋਲਿਆ ਨਹੀਂ ਜਾਵੇਗਾ ਕਿਉਂਕਿ ਇਸ ਥਾਂ ਤੇ ਹੁਣ ਵੱਡੀਆਂ ਵੱਡੀਆਂ ਮਸ਼ਿਨਾਂ ਵੱਲੋਂ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 6 ਮਈ ਤੋਂ ਬਾਅਦ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ ਨਾ ਆਉਣ ਜੇਕਰ ਉਹ ਆ ਜਾਂਦੇ ਹਨ ਤਾਂ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *