ਹੁਣ ਸੋਸ਼ਲ ਮੀਡੀਆ ‘ਤੇ ਉਮੀਦਾਵਾਰ ਸੋਚ ਸਮਝ ਕੇ ਹੀ ਕਰਨ ਚੋਣ ਪ੍ਰਚਾਰ, ਪੈ ਸਕਦਾ ਹੈ ਮਹਿੰਗਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈ ਕੇ  ਦੇਸ਼ ਭਰ ‘ਚ ਸਿਆਸਤ ਕਾਫੀ ਗਰਮਾਇਆ ਹੋਇਆ ਹੈ। ਇਸ ਤੋਂ ਇਲਾਵਾ ਕਈ ਥਾਵਾਂ ਤੇ ਚੋਣ ਪ੍ਰਚਾਰ ਚੱਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈ ਕੇ  ਦੇਸ਼ ਭਰ ‘ਚ ਸਿਆਸਤ ਕਾਫੀ ਗਰਮਾਇਆ ਹੋਇਆ ਹੈ। ਇਸ ਤੋਂ ਇਲਾਵਾ ਕਈ ਥਾਵਾਂ ਤੇ ਚੋਣ ਪ੍ਰਚਾਰ ਚੱਲ ਵੀ ਰਿਹਾ ਹੈ। ਦਸ ਦਈਏ ਕਿ ਕਈ ਉਮੀਦਵਾਰ ਚੋਣ ਪ੍ਰਚਾਰ ਦੇ ਲਈ ਸੋਸ਼ਲ ਮੀਡੀਆ ਦਾ ਵੀ ਸਹਾਰਾ ਲੈ ਰਹੇ ਹਨ। ਪਰ ਹੁਣ ਉਮੀਦਵਾਰਾਂ ਨੂੰ ਸੋਸ਼ਲ ਮੀਡੀਆ ਤੇ ਪ੍ਰਚਾਰ ਕਰਨਾ ਕਾਫੀ ਮਹਿੰਗਾ ਪੈ ਸਕਦਾ ਹੈ। ਦਸ ਦਈਏ ਕਿ ਚੋਣ ਕਮਿਸ਼ਨ ਵੱਲੋਂ ਪਲੇਟਫਾਰਮ ਰਾਹੀ ਉਮੀਦਵਾਰਾਂ ਤੇ ਨਜ਼ਰ ਰੱਖੀ ਹੋਈ ਹੈ।

Election commission

ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਫੇਸਬੁੱਕ ਤੇ ਕੀਤਾ ਜਾ ਰਿਹਾ ਚੋਣ ਪ੍ਰਚਾਰ ਦਾ ਸਾਰਾ ਖਰਚ ਵੀ ਉਮੀਦਵਾਰਾਂ ਦੇ ਖਰਚ ਚ ਜੋੜਿਆ ਜਾਵੇਗਾ। ਦਸ ਦਈਏ ਕਿ ਸਾਲ 2014 ਤੋਂ ਬਾਅਦ ਸੋਸ਼ਲ ਮੀਡੀਆ ਦਾ ਚੋਣਾਂ ਚ ਕਾਫੀ ਵੱਡਾ ਹਿੱਸਾ ਦੇਖਿਆ ਗਿਆ ਹੈ ਜਿਸ ਕਾਰਨ ਚੋਣ ਕਮਿਸ਼ਨ ਵੱਲੋਂ ਇਸ ਤੇ ਵੀ ਨਜਰ ਰੱਖੀ ਜਾ ਰਹੀ ਹੈ। ਦੱਸਣਯੋਗ ਗੱਲ ਹੈ ਕਿ ਉਮੀਦਵਾਰ ਫੇਸਬੁੱਕ, ਟਵਿੱਟਰ ਅਤੇ ਵਟਸਐਪ ਤੇ ਇੰਟਾਗ੍ਰਾਮ ਦਾ ਸਹਾਰਾ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

Social Media

ਜਿਸ ਤੇ ਚੋਣ ਕਮਿਸ਼ਨ ਨੇ ਇਸ ਨੂੰ ਕੋਡ ਆਫ ਕੰਡਕਟ ਦੇ ਨਿਯਮਾਂ ਦੀ ਉਲੰਘਣ ਕਰਨ ਨੂੰ ਦੇਖਦੇ ਹੋਏ ਇਸਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਜਿਸ ਲਈ ਉਹਨਾਂ ਨੇ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਹੈ। ਇਸ ਅਨੁਸਾਰ ਸੋਸ਼ਲ ਮੀਡੀਆ ਕਿਸੇ ਵੀ ਤਰ੍ਹਾਂ ਦੀ ਕੋਈ ਫੋਟੋ ਸ਼ੇਅਰ ਕਰਨਾ ਜਾਂ ਫਿਰ ਕਿਸੇ ਤਰ੍ਹਾਂ ਦਾ ਸਮਾਗਮ ਦਾ ਪ੍ਰਚਾਰ ਆਦਿ ਦਾ ਸਾਰਾ ਖਰਚ ਉਮੀਦਵਾਰਾਂ ਦੇ ਨਾਲ ਜੋੜਿਆ ਜਾਵੇਗਾ।

Election

ਜਿਕਰ-ਏ-ਖਾਸ ਹੈ ਕਿ ਸੋਸ਼ਲ ਮੀਡੀਆ ਤੇ ਉਮੀਦਵਾਰ ਆਪਣੇ ਵਿਰੋਧੀ ਉਮੀਦਵਾਰਾਂ ਦੇ ਵਿਰੋਧ ਚ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ਜਿਹਨਾਂ ਦੇ ਕਾਰਨ ਵੀ ਇਹ ਕਦਮ ਚੁੱਕਿਆ ਜਾ ਰਿਹਾ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਫੇਸਬੁੱਕ ਨੇ ਚੋਣ ਕਮਿਸ਼ਨ ਨੂੰ ਇਕ ਲਿੰਕ ਦਿੱਤਾ ਹੈ ਜਿਸ ਤੋਂ ਬਾਅਦ ਚੋਣ ਕਮਿਸ਼ਨ ਆਪਣੇ ਮਰਜੀ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਤਸਵੀਰ ਨੂੰ ਫੇਸਬੁੱਕ ਤੋਂ ਹਟਾ ਸਕਦੀ ਹੈ।

 

Leave a Reply

Your email address will not be published. Required fields are marked *