ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਕੁਲ 368 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ। ਬੀਤੇ ਦਿਨ ਇਹਨਾਂ ਨਾਮਜ਼ਦਗੀ ਪੱਤਰ ਦੀ ਜਾਂਚ ਕੀਤੀ ਗਈ ਜਿਸ ਕਾਰਨ ਕਈ ਨਾਮਜ਼ਦਗੀ ਪੱਤਰਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਜਿਸ ਕਾਰਨ ਕਈ ਉਮੀਦਵਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਹਨਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ
ਉਹ ਆਜਾਦ ਉਮੀਦਵਾਰ ਹਨ ਜਾਂ ਫਿਰ ਉਹ ਉਮੀਦਵਾਰ ਛੋਟੀਆਂ ਪਾਰਟੀਆਂ ਦੇ ਹਨ। ਇਹਨਾਂ ਤੋਂ ਇਲਾਵਾ ਕਈ ਕਵਰਿੰਗ ਉਮੀਦਵਾਰ ਵੀ ਹਨ ਜਿਹਨਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।


